September 29, 2025

ਇਨਕਮ ਟੈਕਸ ਵਿਭਾਗ ਨੇ ਕਾਂਗਰਸ ਦੇ ਬੈਂਕ ਖਾਤੇ ’ਚੋਂ ਟੈਕਸ ਦੇ 65 ਕਰੋੜ ਰੁਪਏ ਕੀਤੇ ਬਰਾਮਦ – ਸੂਤਰ

ਨਵੀਂ ਦਿੱਲੀ, ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਨਕਮ ਟੈਕਸ ਵਿਭਾਗ ਨੇ ਕੱਲ੍ਹ ਇੰਡੀਅਨ ਨੈਸ਼ਨਲ ਕਾਂਗਰਸ ਦੇ ਖਾਤੇ ਵਿਚੋਂ ਕੁੱਲ 115 ਕਰੋੜ ਰੁਪਏ ਦੇ ਟੈਕਸ ਬਕਾਇਆ ਵਿਚੋਂ 65 ਕਰੋੜ ਰੁਪਏ ਬਰਾਮਦ ਕਰ ਲਏ ਹਨ। ਕਾਂਗਰਸ ਪਾਰਟੀ ਨੇ ਅੱਜ ਇਸ ਵਸੂਲੀ ਵਿਰੁੱਧ ਇਨਕਮ ਟੈਕਸ ਅਪੀਲੀ ਟ੍ਰਿਬਿਊਨਲ (ਆਈ.ਟੀ.ਏ.ਟੀ.) ਕੋਲ ਪਹੁੰਚ ਕੀਤੀ ਹੈ ਅਤੇ ਸ਼ਿਕਾਇਤ ਦਰਜ ਕਰਵਾਈ […]

ਪੰਜਾਬ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖੇ – ਕੇਂਦਰੀ ਗ੍ਰਹਿ ਮੰਤਰਾਲਾ

ਨਵੀਂ ਦਿੱਲੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਇਕ ਐਡਵਾਈਜ਼ਰੀ ਭੇਜ ਕੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਿਹਾ ਹੈ।

ਕਿਸਾਨੀ ਮਸਲੇ ਜਲਦੀ ਹੱਲ ਕਰੇ ਕੇਂਦਰ – ਡਾ. ਜੀ.ਐਸ.ਮਾਨ

ਬੁਢਲਾਡਾ(ਦਵਿੰਦਰ ਸਿੰਘ ਕੋਹਲੀ)ਮੈਡੀਕਲ ਪ੍ਰੈਕਟੀਸ਼ਨਰ ਬਲਾਕ ਬੁਢਲਾਡਾ ਰਜਿ.295 ਵੱਲੋਂ ਕਿਸਾਨਾਂ ਦੇ ਹੱਕਾਂ ਉੱਪਰ ਡਾਕੇ ਮਾਰਨ ਵਾਲੀ ਮੋਦੀ ਸਰਕਾਰ ਜਲਦੀ ਤੋਂ ਜਲਦੀ ਹੱਲ ਕਰੇ ਨਹੀਂ ਤਾਂ ਇਸ ਸੰਘਰਸ਼ ਨੂੰ ਤਿੱਖਾ ਕਰਨ ਲਈ ਹਰੇਕ ਜਥੇਬੰਦੀ ਇਸ ਸੰਘਰਸ਼ ਵਿੱਚ ਸ਼ਾਮਿਲ ਹੋਵੇਗੀ।ਇਸ ਮੌਕੇ ਜਗਦੇਵ ਦਾਸ ਬੁਢਲਾਡਾ,ਡਾ.ਅਮਰੀਕ ਸਿੰਘ,ਡਾ.ਜੋਗਾ ਸਿੰਘ ਗੁੜੱਦੀ ਹਸਪਤਾਲ,ਡਾ.ਵਕੀਲ ਖਾਨ,ਡਾ.ਰਾਮ ਸਿੰਘ,ਡਾ.ਲੱਖਾ ਸਿੰਘ,ਡਾ.ਰਮਜਾਨ ਖਾਨ ਡਾ.ਬੂਟਾ ਸਿੰਘ,ਡਾ.ਅਮਨ ਅਰੋੜਾ ਅਤੇ ਨਛੱਤਰ ਸਿੰਘ […]

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਨੇ ਜ਼ਿਲ੍ਹੇ ਵਿੱਚ ਰਾਜਨੀਤਿਕ ਪਾਰਟੀਆਂ ਦੀਆਂ ਰੈਲੀਆਂ ਅਤੇ ਮੀਟਿੰਗਾਂ ਲਈ ਥਾਵਾਂ ਨਿਰਧਾਰਿਤ ਕੀਤੀਆਂ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਵਿੱਚ ਰਾਜਨੀਤਿਕ ਪਾਰਟੀਆਂ ਵੱਲੋਂ ਕੀਤੀਆਂ ਜਾਣ ਵਾਲੀਆਂ ਰੈਲੀਆਂ ਅਤੇ ਪਬਲਿਕ ਮੀਟਿੰਗਾਂ ਲਈ ਥਾਵਾਂ ਨਿਰਧਾਰਿਤ ਕਰ ਦਿੱਤੀਆਂ ਹਨ। ਜ਼ਿਲ੍ਹੇ ਦੀ ਹਰ ਤਹਿਸੀਲ ਵਿੱਚ ਰੈਲੀਆਂ ਲਈ ਇਹ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਅਤੇ ਰਾਜਨੀਤਿਕ ਪਾਰਟੀਆਂ ਅਗਾਊਂ ਮਨਜ਼ੂਰੀ ਲੈ ਕੇ ਇਨ੍ਹਾਂ ਥਾਵਾਂ […]

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਪ੍ਰਬੰਧਕੀ ਕਾਰਨਾਂ ਦੇ ਮੱਦੇਨਜ਼ਰ ਵਿਰਸਾ ਉਤਸਵ ਗੁਰਦਾਸਪੁਰ ਹੁਣ 2 ਮਾਰਚ ਨੂੰ ਹੋਵੇਗਾ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਹਿਯੋਗ ਨਾਲ ਗੁਰਦਾਸਪੁਰ ਵਿਖੇ ਕਰਵਾਇਆ ਜਾਣ ਵਾਲਾ ਵਿਰਸਾ ਉਤਸਵ ਹੁਣ 24 ਫਰਵਰੀ ਦੀ ਬਜਾਏ 2 ਮਾਰਚ 2024 ਨੂੰ ਹੋਵੇਗਾ। ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਫ਼ੈਸਲਾ 24 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਹੋਣ ਵਾਲੇ ਸਮਾਗਮਾਂ ਦੇ […]

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕਾਦੀਆਂ ਤੋਂ ਸ਼ਰਧਾਲੂ ਸ੍ਰੀ ਨੈਣਾਂ ਦੇਵੀ, ਸ੍ਰੀ ਅਨੰਦਪੁਰ ਸਾਹਿਬ, ਜਵਾਲਾ ਜੀ ਅਤੇ ਚਿੰਤਪੁਰਨੀ ਜੀ ਦੇ ਦਰਸ਼ਨਾਂ ਨੂੰ ਰਵਾਨਾ ਹੋਏ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਅੱਜ ਸਵੇਰੇ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਚੌਥੀ ਵਿਸ਼ੇਸ਼ ਬੱਸ ਰਾਹੀਂ ਸ਼ਰਧਾਲੂ ਤੀਰਥ ਅਸਥਾਨ ਨੈਣਾਂ ਦੇਵੀ, ਸ੍ਰੀ ਅਨੰਦਪੁਰ ਸਾਹਿਬ, ਜਵਾਲਾ ਜੀ ਅਤੇ ਚਿੰਤਪੁਰਨੀ ਜੀ ਦੇ ਦਰਸ਼ਨਾਂ ਲਈ ਰਵਾਨਾ ਹੋਏ ਹਨ। ਇਨ੍ਹਾਂ ਤੀਰਥ ਅਸਥਾਨਾਂ ਦੇ ਦਰਸ਼ਨਾਂ ਨੂੰ ਜਾਣ ਵਾਲੀ […]

ਮੁਰਗ਼ੀ ਪਾਲਣ ਕਿੱਤੇ ਸਬੰਧੀ 5 ਰੋਜ਼ਾ ਟਰੇਨਿੰਗ ਜਾਰੀ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਪਸ਼ੂ ਪਾਲਣ ਵਿਭਾਗ ਵੱਲੋਂ ਕਿਸਾਨਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਹਾਇਕ ਧੰਦੇ ਮੁਰਗ਼ੀ ਪਾਲਣ ਦੇ ਕਿੱਤੇ ਸਬੰਧੀ ਵਿਸ਼ੇਸ਼ ਟਰੇਨਿੰਗ ਸਰਕਾਰੀ ਸੂਰ ਫਾਰਮ ਸੱਦਾ ਵਿਖੇ ਜਾਰੀ ਹੈ। ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ, ਗੁਰਦਾਸਪੁਰ, ਡਾ. ਸ਼ਾਮ ਸਿੰਘ ਨੇ ਦੱਸਿਆ ਕਿ ਇਸ ਟਰੇਨਿੰਗ ਵਿੱਚ 45 ਸਿੱਖਿਆਰਥੀ ਭਾਗ ਲੈ ਰਹੇ ਹਨ ਅਤੇ ਪੋਲਟਰੀ ਇੰਸਪੈਕਟਰ ਜਸਕਰਨਜੀਤ […]

ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵੱਲੋਂ ਮਕੌੜਾ ਪੱਤਣ ਤੋਂ ਪਾਰ ਦੇ ਲੋਕਾਂ ਨੂੰ ਮਿਲੇਗਾ ਵੱਡਾ ਤੋਹਫ਼ਾ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਦਰਿਆ ਰਾਵੀ ਦੇ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਨੂੰ ਵੱਡੀ ਸਹੂਲਤ ਮਿਲਣ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਮਕੌੜਾ ਪੱਤਣ ਵਿਖੇ ਰਾਵੀ ਦਰਿਆ ਉੱਪਰ ਬਣਾਏ ਜਾਣ ਵਾਲੇ ਪੁਲ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ […]

ਨੌਜਵਾਨ ਸੇਵਾ ਕਲੱਬ ਮਾਨਸਾ ਵੱਲੋਂ ਲੋੜਵੰਦ ਲੜਕੀਆ ਦੇ ਸਮੂਹਿਕ ਵਿਆਹ 25 ਫ਼ਰਵਰੀ ਨੂੰ – ਪ੍ਰਬੰਧਕ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨੌਜਵਾਨ ਸੇਵਾ ਕਲੱਬ ਵੱਲੋਂ ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ 25 ਫਰਵਰੀ ਨੂੰ ਪਿੰਡ ਜਵਾਹਰਕੇ ਤੋਂ ਇੱਕ ਕਿਲੋਮੀਟਰ ਨਜ਼ਦੀਕ ਮਾਸਟਰ ਦੇ ਭੱਠੇ ਕੋਲ ਖੇਤ ਦੇ ਵਿੱਚ ਕਰਵਾਏ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣਵੇਂ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਲੱਬ ਦੇ ਚੇਅਰਮੈਨ ਮੇਜਰ ਸਿੰਘ ਐਸੋ ਪ੍ਰਧਾਨ […]

ਲਖਵਿੰਦਰ ਸਿੰਘ ਜੌਹਲ-ਗੁਰਇਕਬਾਲ ਸਿੰਘ ਦੇ ਸਾਹਿਤਕ ਕਾਫ਼ਲੇ ਵੱਲੋਂ ਨਾਮਜ਼ਦਗੀਆਂ ਦਾਖ਼ਲ

ਲੁਧਿਆਣਾ (ਅੰਜੂ ਅਮਨਦੀਪ ਗਰੋਵਰ) 3 ਮਾਰਚ ਨੂੰ ਹੋ ਰਹੀ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਵਾਸਤੇ ਅੱਜ ਡਾ. ਲਖਵਿੰਦਰ ਸਿੰਘ ਜੌਹਲ (ਡਾ) ਅਤੇ ਡਾ. ਗੁਰਇਕਬਾਲ ਸਿੰਘ ਦੇ ਸਾਹਿਤਕ ਕਾਫ਼ਲੇ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਪ੍ਰਧਾਨ ਦੇ ਅਹੁਦੇ ਲਈ ਲਖਵਿੰਦਰ ਸਿੰਘ ਜੌਹਲ (ਡਾ) ਨੇ, ਸੀਨੀਅਰ ਮੀਤ ਪ੍ਰਧਾਨ ਲਈ ਡਾਃ ਸ਼ਿੰਦਰਪਾਲ ਸਿੰਘ ਨੇ, ਜਨਰਲ ਸਕੱਤਰ ਦੇ […]