September 28, 2025

ਸੁਰਿੰਦਰ ਸ਼ਰਮਾ ਬਣੇ ਆਮ ਆਦਮੀ ਪਾਰਟੀ ਬੁੱਧੀਜੀਵੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ

ਫਗਵਾੜਾ 31 ਜਨਵਰੀ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਗਵਾੜਾ ਦੇ ਮਿਹਨਤੀ ‘ਆਪ’ ਵਲੰਟੀਅਰ ਸੁਰਿੰਦਰ ਸ਼ਰਮਾ ਨੂੰ ਪਾਰਟੀ ਦੇ ਬੁੱਧੀਜੀਵੀ ਵਿੰਗ ਜ਼ਿਲ੍ਹਾ ਕਪੂਰਥਲਾ ਇਕਾਈ ਦਾ ਪ੍ਰਧਾਨ ਨਾਮਜ਼ਦ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸੂਬਾ ਵਿੰਗ ਦੇ ਸੰਯੁਕਤ ਸਕੱਤਰ ਦੇ ਅਹੁਦੇ ਦੀ ਅਹਿਮ ਜ਼ਿੰਮੇਵਾਰੀ […]

ਐਨ.ਵੀ ਵਿਚ ਨੌਵੀਂ ਅਤੇ ਗਿਆਰਵੀਂ ਦੀ ਲੇਟਰਲ ਐਂਟਰੀ ਚੋਣ ਪ੍ਰੀਖਿਆ 10 ਫਰਵਰੀ ਨੂੰ

ਹੁਸ਼ਿਆਰਪੁਰ, 31 ਜਨਵਰੀ ਜਵਾਹਰ ਨਵੋਦਿਆ ਵਿਦਿਆਲਿਆ ਵਿਚ ਨੌਵੀਂ ਅਤੇ ਗਿਆਰਵੀਂ ਜਮਾਤ ਵਿਚ ਦਾਖ਼ਲੇ ਲਈ ਆਯੋਜਿਤ ਹੋਣ ਵਾਲੀ ਲੇਟਰਲ ਐਂਟਰੀ ਚੋਣ ਪ੍ਰੀਖਿਆ ਦੇ ਵਿਦਿਆਰਥੀ ਹੁਣ ਪ੍ਰੀਖਿਆ ਦੇ ਦਾਖਲਾ ਪੱਤਰ ਡਾਊਨਲੋਡ ਕਰ ਸਕਦੇ ਹਨ। ਪ੍ਰੀਖਿਆ 10 ਫਰਵਰੀ 2024 ਨੂੰ ਨਿਰਧਾਰਿਤ ਕੀਤੀ ਗਈ ਹੈ ਅਤੇ ਸਾਰੇ ਰਜਿਸਟਰਡ ਵਿਦਿਆਰਥੀਆਂ ਨੂੰ ਸਮੇਂ ਸਿਰ ਅਤੇ ਨਿਰਧਾਰਿਤ ਕੇਂਦਰ ’ਤੇ ਹਾਜ਼ਰ ਹੋਣਾ ਜ਼ਰੂਰੀ […]

ਮਲਸੀਆ ਫੀਂਲਗ ਸਟੇਸ਼ਨ ਗੋਯਲ ਮਾਰਬਲ ਵਲੋਂ ਬਜ਼ੁਰਗਾਂ ਦੀ ਯਾਦ ਵਿੱਚ ਲਗਾਇਆ ਲੰਗਰ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਮਲਸੀਆ ਫੀਂਲਗ ਸਟੇਸ਼ਨ ਗੋਯਲ ਮਾਰਬਲ ਵਲੋਂ ਆਪਣੇ ਬਜ਼ੁਰਗਾਂ ਦੀ ਬਰਸੀ ਦੀ ਯਾਦ ਵਿੱਚ ਰਾਹਗੀਰਾਂ ਵਾਸਤੇ ਹਰ ਸਾਲ ਦੀ ਤਰ੍ਹਾਂ ਪੰਦਰਵਾਂ ਸਲਾਨਾ ਲੰਗਰ ਲਗਾਇਆ ਗਿਆ । ਸਵੇਰ ਤੋਂ ਸ਼ਾਮ ਤੱਕ ਦਾਲ ਸਬਜ਼ੀ ਅਤੇ ਹੋਰ ਕਈ ਤਰ੍ਹਾਂ ਦੇ ਪਕਵਾਨ ਬਣਾਏ ਗਏ। ਨਿਤਿਨ ਗੋਯਲ, ਅਦਿਤਿਆ ਗੋਯਲ, ਵਿਸ਼ਨੂੰ ਗੋਯਲ, ਅਤੇ ਸਮਸਤ ਗੋਯਲ ਪਰਿਵਾਰ, ਅਤੇ ਉਨ੍ਹਾਂ ਦੇ […]

ਸਬ ਇੰਸਪੈਕਟਰ ਕੇਵਲ ਸਿੰਘ ਨੇਂ ਚੌਕੀ ਮਲਸੀਆਂ ਵਿਖੇ ਇੰਚਾਰਜ ਵਜੋਂ ਚਾਰਜ਼ ਸੰਭਾਲਿਆ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ)ਮਾਡਲ ਥਾਣਾ ਸ਼ਾਹਕੋਟ ਅਧੀਨ ਪੈਂਦੀ ਪੁਲਿਸ ਚੌਕੀ ਮਲਸੀਆਂ ਦੇ ਸਬ ਇੰਸਪੈਕਟਰ ਗੁਰਨਾਮ ਸਿੰਘ ਦੀ ਬਦਲੀ ਮਹਿਤ ਪੁਰ ਥਾਣਾ ਦੀ ਹੋਣ ਕਾਰਨ ਉਨ੍ਹਾਂ ਦੀ ਜਗ੍ਹਾ ਤੇ ਸਿਟੀ ਥਾਣਾ ਕਪੂਰਥਲਾ ਤੋਂ ਬਦਲ ਕੇ ਆਏ ਸਬ ਇੰਸਪੈਕਟਰ ਕੇਵਲ ਸਿੰਘ ਨੇਂ ਪੁਲਿਸ ਚੌਕੀ ਮਲਸੀਆਂ ਵਿਖੇ ਬਤੌਰ ਇੰਚਾਰਜ ਆਪਣਾਂ ਚਾਰਜ਼ ਸੰਭਾਲ ਲਿਆ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਬ […]

ਮੁੱਖ ਮੰਤਰੀ ਤੀਰਥ ਯਾਤਰਾ ਲਈ ਸ਼੍ਰੀ ਸਾਲਾਸਰ ਤੇ ਸ਼੍ਰੀ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਬੱਸ ਰਵਾਨਾ

ਬੁਢਲਾਡਾ 31 ਜਨਵਰੀ (ਅਮਿਤ ਜਿੰਦਲ) ਭਗਵੰਤ ਮਾਨ ਸਰਕਾਰ ਵੱਲੋਂ ਬਜੁਰਗਾਂ ਲਈ ਸ਼ੁਰੂ ਕੀਤੀ ਗਈ 2 ਦਿਨਾਂ ਤੀਰਥ ਯਾਤਰਾ ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਿਆਮ (ਰਾਜਸਥਾਨ) ਲਈ ਐਸ.ਡੀ.ਐਮ. ਗਗਨਦੀਪ ਸਿੰਘ ਵੱਲੋਂ ਝੰਡੀ ਦੇ ਕੇ ਰਵਾਨਾ ਕੀਤੀ ਗਈ। ਇਸ ਮੌਕੇ ਤੇ ਬੋਲਦਿਆਂ ਮਾਰਕਿਟ ਕਮੇਟੀ ਦੇ ਚੇਅਰਮੈਨ ਸਤੀਸ਼ ਸਿੰਗਲਾ ਨੇ ਕਿਹਾ ਕਿ ਸਰਕਾਰ ਵੱਲੋਂ ਬਜੁਰਗਾਂ ਨੂੰ ਤੀਰਥ […]

ਸੜਕ ਸੁਰੱਖਿਆ ਜਾਗਰੂਕਤਾ ਅਭਿਆਨ ਤਹਿਤ ਟਰੱਕ ਯੂਨੀਅਨ ਬੁਢਲਾਡਾ ਵਿਖੇ ਅੱਖਾਂ ਦਾ ਸਕਰੀਨਿੰਗ ਕੈਂਪ ਲਗਾਇਆ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਸੜਕ ਸੁਰੱਖਿਆ ਜਾਗਰੂਕਤਾ ਅਭਿਆਨ ਤਹਿਤ ਟਰੱਕ ਯੂਨੀਅਨ ਬੁਢਲਾਡਾ ਵਿਖੇ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਸਾਂਝੇ ਉਦਮ ਨਾਲ ਅੱਖਾ ਦਾ ਸਕਰੀਨਿੰਗ ਕੈੰਪ ਲਗਾਇਆ ਅਤੇ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ। ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਧੁੰਦ ਦੇ ਮੌਸਮ ਵਿਚ ਟਰੱਕ ਚਾਲਕ ਦੀ ਦ੍ਰਿਸ਼ਟੀ ਅਤੇ ਸਿਹਤ ਵਿਸ਼ੇਸ਼ ਮਹੱਤਵਪੂਰਨ […]

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਆਪ ਐੱਸ.ਸੀ ਵਿੰਗ ਦੇ ਸੂਬਾ ਪ੍ਰਧਾਨ ਨਿਯੁਕਤ

ਬਰਨਾਲਾ 31 ਜਨਵਰੀ (ਹਰਮਨ) ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਆਮ ਆਦਮੀ ਪਾਰਟੀ ਵੱਲੋਂ ਐੱਸ. ਸੀ. ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਇਸ ਤੋਂ ਪਹਿਲਾਂ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਉਹਨਾਂ ਦੀ […]

ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਡੇਰਾ ਬਾਬਾ ਨਾਨਕ ਦਰਸ਼ਨ ਸਥੱਲ ਉੱਪਰ ਦੋ ਨਵੀਆਂ ਦੂਰਬੀਨਾਂ ਸਥਾਪਤ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 31 ਜਨਵਰੀ (ਲਵਪ੍ਰੀਤ ਸਿੰਘ ਖੁਸ਼ੀਪੁਰ) ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਲੈਂਡ ਪੋਰਟ ਅਥਾਰਟੀ ਅਤੇ ਬੀ.ਐੱਸ.ਐੱਫ਼ ਦੇ ਸਹਿਯੋਗ ਨਾਲ ਸੰਗਤਾਂ ਦੀ ਸਹੂਲਤ ਲਈ ਡੇਰਾ ਬਾਬਾ ਨਾਨਕ ਸਰਹੱਦ ਉੱਪਰ ਬਣੇ ਦਰਸ਼ਨ ਸਥੱਲ ਨੂੰ ਖੂਬਸੂਰਤ ਦਿੱਖ ਦਿੱਤੀ ਗਈ ਹੈ ਅਤੇ ਨਾਲ ਹੀ ਇਥੇ ਦੋ ਨਵੀਆਂ ਦੂਰਬੀਨਾਂ ਸਥਾਪਤ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ […]

ਸੜਕ ਹਾਦਸੇ ਦੇ ਜਖ਼ਮੀ ਨੂੰ ਹਸਪਤਾਲ ਪਹੁੰਚਾਣ ਵਾਲੇ ਵਿਅਕਤੀ ਦਾ ਕੀਤਾ ਜਾਵੇਗਾ ਸਨਮਾਨ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 31 ਜਨਵਰੀ (ਲਵਪ੍ਰੀਤ ਸਿੰਘ ਖੁਸ਼ੀਪੁਰ) ਰੋਜ਼ਾਨਾਂ ਸੜਕਾਂ ਤੇ ਹੋਣ ਵਾਲੇ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਅਨਮੋਲ ਮਨੁੱਖੀ ਜਾਨਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਸੜਕੀ ਹਾਦਸੇ ਵਿੱਚ ਜਖ਼ਮੀ ਹੋਏ ਵਿਅਕਤੀਆਂ ਨੂੰ ਮੌਕੇ ਤੇ ਮੁਢਲੀ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਸੁਰੱਖਿਅਤ ਹਸਪਤਾਲਾਂ ਅੰਦਰ ਪਹੁੰਚਾਇਆ ਜਾ ਸਕੇ। ਸਰਕਾਰ ਵੱਲੋਂ […]

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਗੁਰਦਾਸਪੁਰ ਤੇ ਬਟਾਲਾ ਦੇ ਸਿਵਲ ਹਸਪਤਾਲਾਂ ਵਿੱਚ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਗੁਰਦਾਸਪੁਰ, 31 ਜਨਵਰੀ (ਲਵਪ੍ਰੀਤ ਸਿੰਘ ਖੁਸ਼ੀਪੁਰ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਵਿਸ਼ੇਸ਼ ਕੈਂਪ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਨਵੀਨ ਨੇ ਦੱਸਿਆ ਕਿ ਵਿਭਾਗ ਵੱਲੋਂ ਮਿਤੀ 5, 12, 19 ਅਤੇ 26 ਫਰਵਰੀ […]