August 7, 2025

ਅੰਨਾ ਹਜਾਰੇ ਨੂੰ ਧੌਖਾ ਦੇਣ ਵਾਲਾ ਕੇਜਰੀਵਾਲ ਗ੍ਰਿਫਤਾਰੀ ਤੋਂ ਕਿਉਂ ਭੱਜ ਰਿਹੈ ?.. ਹਰਜੀਤ ਗਰੇਵਾਲ

ਬੁਢਲਾਡਾ 10 ਜਨਵਰੀ (ਅਮਿਤ ਜਿੰਦਲ) ਦੇਸ਼ ਅੰਦਰ ਭਾਰਤੀ ਜਨਤਾ ਪਾਰਟੀ ਨੂੰ ਮਿਲ ਰਹੇ ਸਮਰਥਨ ਤੋਂ ਬੁਖਲਾਹ ਕੇ ਇੰਡੀਆ ਗਠਜੋੜ ਦੇ ਬੈਨਰ ਹੋਏ ਇਕੱਠੇ ਹੋਏ ਭਾਜਪਾ ਨੂੰ ਹਰਾਉਣ ਲਈ ਤਰਲੋਮੱਛੀ ਹੋ ਰਹੇ ਹਨ। ਪਰ ਦੇਸ਼ ਦੀ ਜਨਤਾ ਇੱਕ ਵਾਰ ਫਿਰ 350 ਸੀਟਾਂ ਦੇ ਬਹੁਮੱਤ ਨਾਲ ਮੁੜ ਸੱਤਾ ਚ ਲੈ ਕੇ ਆਵੇਗੀ। ਇਹ ਸ਼ਬਦ ਭਾਰਤੀ ਜਨਤਾ ਪਾਰਟੀ […]

25 ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਲੁਧਿਆਣਾ, 11 ਜਨਵਰੀ -ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 25 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਇਸ ਸੰਬੰਧੀ ਵਿਸਥਾਰਤ ਖ਼ੁਲਾਸਾ ਬਾਅਦ ਦੁਪਹਿਰ ਪ੍ਰੈੱਸ ਕਾਨਫ਼ਰੰਸ ‘ਚ ਕੀਤਾ ਜਾ ਰਿਹਾ ਹੈ।

ਨਵਾਬ ਮਲਿਕ ਦੀ ਅੰਤਰਿਮ ਜ਼ਮਾਨਤ ਸੁਪਰੀਮ ਕੋਰਟ ਨੇ 6 ਮਹੀਨੇ ਲਈ ਵਧਾਈ

ਨਵੀਂ ਦਿੱਲੀ, 11 ਜਨਵਰੀ- ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਸਿਹਤ ਦੇ ਆਧਾਰ ‘ਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਤੇ ਐੱਨ.ਸੀ.ਪੀ. ਨੇਤਾ ਨਵਾਬ ਮਲਿਕ ਦੀ ਅੰਤਰਿਮ ਜ਼ਮਾਨਤ 6 ਮਹੀਨੇ ਲਈ ਵਧਾ ਦਿੱਤੀ ਹੈ।

ਥਾਣਾ ਸੁਭਾਨਪੁਰ ਵਿਖੇ ਦਰਜ ਕੇਸ ਰੱਦ ਕਰਵਾਉਣ ਲਈ ਸੁਖਪਾਲ ਸਿੰਘ ਖਹਿਰਾ ਵਲੋਂ ਹਾਈਕੋਰਟ ਵਿੱਚ ਅਰਜ਼ੀ ਦਾਖ਼ਲ

ਕਪੂਰਥਲਾ, 11 ਜਨਵਰੀ -ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਥਾਣਾ ਸੁਭਾਨਪੁਰ ਕਪੂਰਥਲਾ ਵਿਖੇ ਦਰਜ ਹੋਏ ਮਾਮਲੇ ਨੂੰ ਰੱਦ ਕਰਵਾਉਣ ਲਈ ਉਨ੍ਹਾਂ ਵਲੋਂ ਆਪਣੇ ਵਕੀਲਾਂ ਰਾਹੀਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਉੱਪਰ ਅੱਜ ਸੁਣਵਾਈ ਦੌਰਾਨ ਮਾਨਯੋਗ ਹਾਈਕੋਰਟ ਦੇ ਜਸਟਿਸ ਵਿਕਾਸ ਬਹਿਲ ਵਲੋਂ ਨਿੱਜੀ ਕਾਰਨਾਂ ਕਰਕੇ ਇਹ […]

ਸਿਹਤ ਮੰਤਰੀ ਵਲੋਂ ਸਿਵਲ ਹਸਪਤਾਲ ਦਾ ਦੌਰਾ, ਹਸਪਤਾਲ ‘ਚ ਲੱਗੇ ਕੂੜੇ ਦੇ ਢੇਰ ਦਾ ਲਿਆ ਨੋਟਿਸ

ਕਪੂਰਥਲਾ, 11 ਜਨਵਰੀ -ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਕਪੂਰਥਲਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ, ਨਸ਼ਾ ਛਡਾਊ ਕੇਂਦਰ, ਜੱਚਾ-ਬੱਚਾ ਵਾਰਡ, ਕ੍ਰਿਸ਼ਨਾ ਲੈਬ, ਓ.ਪੀ.ਡੀ. ਦਾ ਦੌਰਾ ਕਰਕੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸਿਵਲ ਹਸਪਤਾਲ ਦੀਆਂ ਟੈਂਕੀਆਂ, […]

ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦੀ ਕਾਰ ਹਾਦਸੇ ਦਾ ਸ਼ਿਕਾਰ

ਸ਼੍ਰੀਨਗਰ, 11 ਜਨਵਰੀ-ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਦੀ ਕਾਰ ਅੱਜ ਜੰਮੂ-ਕਸ਼ਮੀਰ ਦੇ ਅਨੰਤਨਾਗ ਜਾਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਈ। ਸਾਬਕਾ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਸੁਰੱਖਿਆ ਅਧਿਕਾਰੀ ਬਿਨਾਂ ਕਿਸੇ ਗੰਭੀਰ ਸੱਟ ਦੇ ਵਾਲ-ਵਾਲ ਬਚ ਗਏ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ’ਚ ਪੇਸ਼ ਹੋਣ ਦੇ ਹੁਕਮ ਹੋਏ ਜਾਰੀ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ -19 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਮੁਕਤਸਰ ਸਾਹਿਬ ਦੀ ਮਾਣਯੋਗ ਅਦਾਲਤ ਵਿੱਚ ਹੋਣ ਦੇ ਹੁਕਮ ਜਾਰੀ ਹੋਏ ਹਨ। ਇਸ ਸੰਬੰਧੀ ਵਕੀਲ ਮਨਜਿੰਦਰ ਸਿੰਘ ਬਰਾੜ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਰਾਜਪਾਲ ਰਾਵਲ ਸਿਵਲ ਜੱਜ ਸੀਨੀਅਰ ਡਵੀਜਨ ਦੇ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੇਸ਼ ਹੋਣ ਦੇ ਹੁਕਮ ਜਾਰੀ […]

ਸੁਨੀਲ ਜਾਖੜ ਕੀ ਕਹਿ ਰਹੇ ਹਨ ਇਸ ਦਾ ਸਾਨੂੰ ਜਵਾਬ ਦੇਣ ਦੀ ਲੋੜ ਨਹੀ: ਰਾਜਾ ਵੜਿੰਗ

ਚੰਡੀਗੜ੍ਹ, 11 ਜਨਵਰੀ -ਸੁਨੀਲ ਜਾਖੜ ਕੀ ਕਹਿ ਰਹੇ ਹਨ ਇਸ ਦਾ ਸਾਨੂੰ ਜਵਾਬ ਦੇਣ ਦੀ ਲੋੜ ਨਹੀਂ ਕਿਉਂਕਿ ਲੋਕ ਜਾਣਦੇ ਹਨ ਕਿ ਕਾਂਗਰਸ ਨੇ ਹਮੇਸ਼ਾ ਦੇਸ਼ ਦੇ ਲੋਕਾਂ ਦੇ ਹੱਕ ’ਚ ਆਵਾਜ਼ ਬੁਲੰਦ ਕੀਤੀ ਹੈ ਤੇ ਹੁਣ ਕਾਂਗਰਸ ਵਲੋਂ ਭਾਰਤ ਜੋੜੋ ਨਿਆ ਯਾਤਰਾ ਸ਼ੁਰੂ ਕਰਕੇ ਨਵੇਂ ਮੀਲ ਪੱਥਰ ਤੈਅ ਕਰੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ […]

ਮਾਨ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਗਵਾੜਾ 11 ਜਨਵਰੀ (ਸ਼ਿਵ ਕੋੜਾ) ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਲੋਕਾਂ ਨੂੰ ਜਾਇਦਾਦਾਂ ਦੇ ਇੰਤਕਾਲ ਚੜ੍ਹਾਉਣ ਵਿਚ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਦੇ ਮਨੋਰਥ ਨਾਲ ਕੈਂਪ ਲਗਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਦੇ ਸਬੰਧ ਵਿਚ ਆਮ ਆਦਮੀ ਪਾਰਟੀ ਦੇ ਫਗਵਾੜਾ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ […]

ਨਵਜੋਤ ਸਿੰਘ ਸਿੱਧੂ ਬਾਰੇ ਸਵਾਲ ਕਰਨ ’ਤੇ ਪੰਜਾਬ ਕਾਂਗਰਸ ਦੇ ਇੰਚਾਰਜ ਦਵੇਂਦਰ ਯਾਦਵ ਦਾ ਵੱਡਾ ਬਿਆਨ

ਚੰਡੀਗੜ੍ਹ, 11 ਜਨਵਰੀ –ਨਵਜੋਤ ਸਿੰਘ ਸਿੱਧੂ ਬਾਰੇ ਸਵਾਲ ਕਰਨ ’ਤੇ ਪੰਜਾਬ ਕਾਂਗਰਸ ਦੇ ਇੰਚਾਰਜ ਦਵੇਂਦਰ ਯਾਦਵ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜਾ ਵੀ ਲੀਡਰ ਪਾਰਟੀ ’ਚ ਅਨੁਸ਼ਾਸਨ ਭੰਗ ਕਰੇਗਾ ਉਸ ਖ਼ਿਲਾਫ਼ ਕਾਰਵਾਈ ਹੋਵੇਗੀ ਭਾਵੇਂ ਉਹ ਵੱਡਾ ਲੀਡਰ ਹੋਵੇ ਤੇ ਭਾਵੇ ਛੋਟਾ।