September 28, 2025

2024 ਦੀਆ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਬੁਢਲਾਡਾ ਸ਼ਹਿਰ ਅੰਦਰ ਡੀ.ਐਸ.ਪੀ ਮਨਜੀਤ ਸਿੰਘ ਔਲਖ ਦੀ ਅਗਵਾਈ ਹੇਠ ਕੱਢਿਆ ਗਿਆ ਫਲੈਗ ਮਾਰਚ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) 2024 ਦੀਆਂ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਪੁਲਿਸ ਵਲੋਂ ਡੀ.ਐਸ.ਪੀ. ਮਨਜੀਤ ਸਿੰਘ ਔਲਖ ਦੀ ਅਗਵਾਈ ਹੇਠ ਬੁਢਲਾਡਾ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ।ਇਹ ਫਲੈਗ ਮਾਰਚ ਸਿਟੀ ਥਾਣੇ ਤੋਂ ਚਲਕੇ ਰੇਲਵੇ ਰੋਡ, ਗਾਂਧੀ ਬਾਜ਼ਾਰ,ਗੋਲ ਚੱਕਰ, ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚ ਹੁੰਦਾ ਹੋਇਆ ਮੁੜ ਥਾਣਾ ਸਿਟੀ ਬੁਢਲਾਡਾ ਵਿਚ ਦੇਰ ਸ਼ਾਮ […]

ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਜੀਰਾ ਦੇ ਹੱਕ ਵਿੱਚ ਕੱਢਿਆ ਵਿਸ਼ਾਲ ਰੋਡ ਸ਼ੋ, ਵੱਡੀ ਗਿਣਤੀ ਵਿੱਚ ਵਰਕਰਾਂ ਕੀਤੀ ਸ਼ਮੂਲੀਅਤ

ਸੁਲਤਾਨਪੁਰ ਲੋਧੀ (ਮਲਕੀਤ ਕੌਰ) ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਬੀਰ ਸਿੰਘ ਜੀਰਾ ਦੇ ਹੱਕ ਵਿੱਚ ਹਲਕਾ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਰੋਡ ਸ਼ੋ ਦੌਰਾਨ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਸਮੂਹ ਦੁਕਾਨਦਾਰਾਂ ਦੇ ਨਾਲ ਗੱਲਬਾਤ ਕਰਕੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ। ਇਸ ਮੌਕੇ […]

ਪਿੰਡ ਲੁੱਦਾ ਵਿਖੇ ਸ਼੍ਰੀ ਲੰਡੀ ਬੇਰੀ ਬਾਬਾ ਜੀ ਦਾ ਸਲਾਨਾਂ ਭੰਡਾਰਾ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ

ਹੁਸ਼ਿਆਰਪੁਰ (ਭੁਪਿੰਦਰ ਸਿੰਘ) ਪਿੰਡ ਲੁੱਦਾ ਵਿਖੇ ਪੀਰਾਂ ਦਾ ਮੁਬਾਰਕ ਦਿਨ ਵੀਰਵਾਰ ਦਰਬਾਰ ਸ਼੍ਰੀ ਲੰਡੀ ਬੇਰੀ ਬਾਬਾ ਜੀ ਦਾ ਸਲਾਨਾਂ ਭੰਡਾਰਾ ਇਲਾਕੇ ਭਰ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਲੁੱਦਾ ਦੇ ਵਸਨੀਕ ਥਾਣੇਦਾਰ ਮਨਜੀਤ ਸਿੰਘ ਤੇ ਬਲਵਿੰਦਰ ਸਿੰਘ ਦੁਬਈ ਵਲੋਂ ਪੱਤਰਕਾਰ ਭੁਪਿੰਦਰ ਸਿੰਘ ਨੂੰ ਜਾਣਕਾਰੀ ਦਿੰਦੇ ਹੋਏ […]

ਜ਼ਿਲ੍ਹਾ ਸਵੀਪ ਟੀਮ ਵੱਲੋਂ ‘ਯੂਥ ਚੱਲਿਆ ਬੂਥ’ ਬੈਨਰ ਹੇਠ ਵਾਕਾਥਨ ਕਰਵਾਈ ਗਈ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਵਿੱਚ ਆਮ ਜਨਤਾ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਤੇ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਅੱਜ ਜ਼ਿਲ੍ਹਾ ਸਵੀਪ ਟੀਮ ਵੱਲੋਂ ‘ਯੂਥ ਚੱਲਿਆ ਬੂਥ’ ਬੈਨਰ ਹੇਠ ਵਾਕਾਥਨ ਕਰਵਾਈ ਗਈ। ਇਸ ਵਾਕਾਥਨ ਨੂੰ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ […]

ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਕੇਂਦਰੀ ਸੁਰੱਖਿਆ ਬਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਲੋਕ ਸਭਾ ਚੋਣਾਂ ਸਬੰਧੀ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਕੇਂਦਰੀ ਸੁਰੱਖਿਆ ਬਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਐੱਸ.ਐੱਸ.ਪੀ. ਬਟਾਲਾ ਮੈਡਮ […]

ਫ਼ੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ – ਜ਼ਿਲ੍ਹਾ ਚੋਣ ਅਧਿਕਾਰੀ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਦੌਰਾਨ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫ਼ੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ […]

ਬੀਬੀ ਇੰਦਰਜੀਤ ਕੌਰ ਮਾਨ ਵਿਧਾਇਕ ਨੇ ਚੋਣ ਪ੍ਰਚਾਰ ਦੇ ਆਖਰੀ ਦਿਨਾਂ ਚ ਡੋਰ ਟੂ ਡੋਰ ਨਕੋਦਰ ਸ਼ਹਿਰ ਦੇ ਬਜਾਰਾਂ ਚ ਕੀਤਾ ਚੋਣ ਪ੍ਰਚਾਰ

ਨਕੋਦਰ (ਏ.ਐਲ.ਬਿਉਰੋ) ਚੋਣ ਪ੍ਰਚਾਰ ਦੇ ਆਖਰੀ ਦਿਨਾਂ ਚ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਨੇ ਨਕੋਦਰ ਸ਼ਹਿਰ ਦੇ ਬਜਾਰਾਂ ਚ ਡੋਰ ਟੂ ਡੋਰ ਜਲੰਧਰ ਲੋਕ ਸਭਾ ਸੀਟ ਤੋਂ ਆਪ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ਚ ਚੋਣ ਪ੍ਰਚਾਰ ਕੀਤਾ। ਵਿਧਾਇਕ ਮਾਨ ਨੇ ਸਬਜੀ ਮੰਡੀ, ਵੱਡਾ ਚੌਂਕ ਤੋਂ ਚੋਣ ਪ੍ਰਚਾਰ ਸ਼ੁਰੂ ਕੀਤਾ ਅਤੇ ਸਰਾਫਾ ਬਜਾਰ, ਚਰਸੀ […]

ਨਕੋਦਰ ਤੋਂ ਕਪੂਰਥਲਾ ਰੋਡ ਤੇ ਗੱਡੀ ਨੂੰ ਓਵਰਟੇਕ ਕਰਨ ਨੂੰ ਲੈ ਕੇ ਹੋਇਆ ਝਗੜਾ, ਨਕਦੀ ਖੋਹੀ

ਨਕੋਦਰ (ਏ.ਐਲ.ਬਿਉਰੋ) ਨਕੋਦਰ-ਕਪੂਰਥਲਾ ਰੋਡ ’ਤੇ ਵੈਗਨਰ ਅਤੇ ਥਾਰ ਗੱਡੀ ਦੇ ਚਾਲਕ ਵਿਚਕਾਰ ਹੋਏ ਝਗੜੇ ਦੌਰਾਨ ਥਾਰ ਗੱਡੀ ਚਾਲਕ ਵੱਲੋਂ ਆਪਣੇ ਹੋਰ ਕਰੀਬੀਆਂ ਨੂੰ ਬੁਲਾ ਕੇ ਵੈਗਨਰ ਗੱਡੀ ਵਿੱਚ ਸਵਾਰ ਚਾਲਕ ਸਮੇਤ ਹੋਰਨਾਂ ਨਾਲ ਕੁੱਟਮਾਰ ਕਰਦੇ ਹੋਏ ਉਨ੍ਹਾਂ ਪਾਸੋਂ ਗੱਡੀ ਦਾ ਸ਼ੀਸ਼ਾ ਤੌੜ ਕੇ ਪੈਸੇ ਖੋਹਣ ਅਤੇ ਪਿਸਤੌਲ ਨਾਲ ਗੋਲੀ ਮਾਰ ਕੇ ਜਾਨੋ ਮਾਰਨ ਦੀਆਂ ਧਮਕੀਆਂ […]

ਲੋਕੋ ਕੁੱਝ ਤਾਂ ਸੋਚੋ : ਅੱਗਾ ਲਾਈ ਜਾਓ, ਚੇਤੇ ਰਖਿਓ ਇਕ ਦਿਨ ਤੁਸੀਂ ਵੀ ਇਸ ਦੀ ਲਪੇਟ ਵਿਚ ਆ ਜਾਣਾ

ਨੂਰਮਹਿਲ (ਜਸਵਿੰਦਰ ਸਿੰਘ ਲਾਂਬਾ) ਪੰਜਾਬ ਵਿਚ ਪੈ ਰਹੀ ਗਰਮੀ ਕਾਰਨ ਲੋਕਾਂ ਦਾ ਘਰਾਂ ਵਿਚੋਂ ਨਿਕਲਣਾ ਬਹੁਤ ਹੀ ਘੱਟ ਗਿਆ ਹੈ। ਜਿਸ ਕਾਰਨ ਬਜ਼ਾਰਾਂ ਵਿਚ ਰੌਣਕ ਨਾ ਮਾਤਰ ਰਹਿ ਗਈ ਹੈ। ਬੀਤੇ ਦਿਨੀ ਤਾਪਮਾਨ 46.47 ਡਿਗਰੀ ਤੱਕ ਪਹੁੰਚ ਗਿਆ। ਜਦ ਕਿ ਦਿੱਲੀ ਵਿਚ 52 ਡਿਗਰੀ ਨੋਟ ਕੀਤਾ ਗਿਆ। ਇਕ ਤਾਂ ਪੰਜਾਬ ਵਿਚ ਗਰਮੀ ਜ਼ੋਰਾ ਤੇ ਹੈ। […]

ਜਿਲਾ ਕਪੂਰਥਲਾ ‘ਚ ਵੀਰਵਾਰ ਸ਼ਾਮ 5 ਵਜੇ ਤੋਂ ਸ਼ਨੀਵਾਰ ਸ਼ਾਮ 7 ਵਜੇ ਤੱਕ ਸ਼ਰਾਬ ਦੇ ਠੇਕੇ ਰਹਿਣਗੇ ਬੰਦ, 4 ਜੂਨ ਨੂੰ ਵੀ ਰਹੇਗਾ ਡਰਾਈ ਡੇਅ

ਕਪੂਰਥਲਾ (ਏ.ਐਲ.ਬਿਉਰੋ) ਜਿਲਾ ਮੈਜਿਸਟ੍ਰੇਰੇਟ-ਕਮ-ਜਿਲਾ ਚੋਣ ਅਫਸਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਆਬਕਾਰੀ ਕਮਿਸ਼ਨਰ ਪੰਜਾਬ ਵੱਲੋਂ ਜਾਰੀ ਹੁਕਮਾਂ ਅਨੁਸਾਰ ਲੋਕ ਸਭਾ ਚੋਣਾਂ ਦੇ ਮੱਦੇਨਜਰ 30 ਮਈ (ਵੀਰਵਾਰ) ਸ਼ਾਮ 5 ਵਜੇ ਤੋਂ 1 ਜੂਨ (ਸ਼ਨੀਵਾਰ) ਸ਼ਾਮ 7 ਵਜੇ ਤੱਕ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਉਨਾਂ ਦੱਸਿਆ ਕਿ ਇਸੇ ਤਰਾਂ ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ […]