ਨੇਕੀ ਫਾਊਂਡੇਸ਼ਨ ਨੇ ਕ੍ਰਿਸ਼ਨਾ ਕਾਲਜ ਰੱਲੀ ਵਿਖੇ ਲਗਾਇਆ ਖ਼ੂਨਦਾਨ ਕੈੰਪ
ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਇਲਾਕੇ ਦੀ ਸਮਾਜ ਸੇਵੀ ਸੰਸਥਾ ਨੇਕੀ ਫਾਊਂਡੇਸ਼ਨ ਵੱਲੋਂ ਕ੍ਰਿਸ਼ਨਾ ਕਾਲਜ ਆਫ ਹਾਇਰ ਐਜੂਕੇਸ਼ਨ ਰੱਲੀ(ਬੁਢਲਾਡਾ) ਵਿਖੇ ਐਨ.ਐਸ.ਐਸ ਵਿਭਾਗ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਸਿਵਲ ਹਸਪਤਾਲ ਮਾਨਸਾ ਤੋਂ ਬਲੱਡ ਬੈਂਕ ਟੀਮ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ ਉੱਤੇ ਐੱਸ ਡੀ ਐੱਮ ਬੁਢਲਾਡਾ ਸ਼੍ਰੀ ਗਗਨਦੀਪ ਸਿੰਘ ਪਹੁੰਚੇ। […]